ਨੌਜਵਾਨ ਦੀ ਹੋਈ ਮੌਤ ਮ੍ਰਿਤਕ ਦੇ ਪਰਿਵਾਰ ਨੇ ਹਸਪਤਾਲ ਵਿੱਚ ਕੀਤਾ ਹੰਗਾਮਾ ਡਾਕਟਰਾਂ ਉੱਪਰ ਲਗਾਏ ਲਾਪਰਵਾਹੀ ਦੇ ਆਰੋਪ

3 years ago
15

ਸਟੋਰੀ::--- ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਚ ਇਕ ਨੌਜਵਾਨ ਦੀ ਹੋਈ ਮੌਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿੱਚ ਕੀਤਾ ਹੰਗਾਮਾ ਡਾਕਟਰਾਂ ਉੱਪਰ ਲਗਾਏ ਲਾਪਰਵਾਹੀ ਦੇ ਆਰੋਪ

.ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਕਲਾਨੌਰ

ਐਂਕਰ ::--- ਗੁਰਦਾਸਪੁਰ ਪੰਡੋਰੀ ਰੋਡ ਤੇ ਸਥਿਤ ਇਕ ਨਿਜੀ ਹਸਪਤਾਲ ਵਿੱਚ ਰੋਹਿਤ ਕੁਮਾਰ ਨਾਮਕ 28 ਸਾਲਾਂ ਨੌਜਵਾਨ ਪੁੱਤਰ ਬਚਨ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਹਸਪਤਾਲ ਦੇ ਡਾਕਟਰਾਂ ਉਪਰ ਲਗਾਏ ਲਾਪਰਵਾਹੀ ਦੇੇ ਆਰੋਪ ਹਸਪਤਾਲ ਵਿਚ ਕੀਤੀ ਤੋੜ ਫੋੜ ਡਾਕਟਰ ਹਸਪਤਾਲ ਛੱਡ ਹੋਏ ਫਰਾਰ ਮੌਕੇ ਤੇ ਪਹੁੰਚੀ ਪੁਲਸ ਕਰ ਰਹੀ ਮਾਮਲੇ ਦੀ ਜਾਂਚ

ਵੀ ਓ ::-- ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰੋਹਿਤ ਕੁਮਾਰ ਦਾ ਕੱਲ੍ਹ ਐਕਸੀਡੈਂਟ ਹੋਇਆ ਸੀ ਅਤੇ ਉਸ ਦੇ ਮੂੰਹ ਦੇ ਜਬਾੜੇ ਉਪਰ ਸੱਟ ਲੱਗ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਖੜ੍ਹਿਆ ਪਰ ਸਿਵਲ ਹਸਪਤਾਲ ਦੀ ਇਕ ਡਾਕਟਰ ਨੇ ਉਸ ਨੂੰ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਉਹ ਇਲਾਜ ਕਰਵਾਉਣ ਦੇ ਲਈ ਉਸ ਨੂੰ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿੱਚ ਲੈ ਗਏ ਜਿੱਥੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਡਾਕਟਰਾਂ ਨੇ ਇਲਾਜ ਵਿਚ ਲਾਪ੍ਰਵਾਹੀ ਵਰਤੀ ਹੈ ਅਤੇ ਉਸ ਦਾ ਸਹੀ ਢੰਗ ਦੇ ਨਾਲ ਅਪਰੇਸ਼ਨ ਨਹੀਂ ਕੀਤਾ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਡਾਕਟਰ ਹਸਪਤਾਲ ਤੋਂ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਮੌਕੇ ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ

ਬਾਈਟ::--- ਦਰਸ਼ਨ ਕੁਮਾਰ (ਮ੍ਰਿਤਕ ਦੇ ਪਰਿਵਾਰਕ ਮੈਂਬਰ)

ਬਾਈਟ::-- ਨਵਜੋਤ ਸਿੰਘ (ਮ੍ਰਿਤਕ ਦੇ ਪਰਿਵਾਰਕ ਮੈਂਬਰ)

ਵੀ ਓ :--- ਮੌਕੇ ਤੇ ਪਹੁੰਚੇ ਐਸਐਚਓ ਸਿਟੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਹ ਘਟਨਾ ਸਥਲ ਤੇ ਪਹੁੰਚ ਗਏ ਹਨ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਉਨ੍ਹਾਂ ਦੇ ਪੁੱਤਰ ਰੋਹਿਤ ਕੁਮਾਰ ਦੀ ਮੌਤ ਹੋਈ ਹੈ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਹਿਸਾਬ ਨਾਲ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਸਪਤਾਲ ਵਿਚ ਭੰਨ ਤੋੜ ਕਿੰਨਾ ਨੇ ਕੀਤੀ ਹੈ ਉਨ੍ਹਾਂ ਕਿਹਾ ਕਿ ਫਿਲਹਾਲ ਹਸਪਤਾਲ ਵਿਚ ਕੋਈ ਵੀ ਡਾਕਟਰ ਮੌਜੂਦ ਨਹੀਂ ਹੈ

ਬਾਈਟ:-- ਰਣਜੀਤ ਸਿੰਘ (ਐਸਐਚਓ ਸਿਟੀ)

Loading comments...