ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਚ ਬਸਪਾ ਦੇ ਉਮੀਦਵਾਰ ਨੂੰ ਲੈਕੇ ਅਕਾਲੀ ਵਰਕਰਾਂ ਨੇ ਕੀਤਾ ਵਿਰੋਧ

3 years ago
13

ਸਟੋਰੀ::-- ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਚ ਬਸਪਾ ਦੇ ਉਮੀਦਵਾਰ ਨੂੰ ਲੈਕੇ ਅਕਾਲੀ ਵਰਕਰਾਂ ਨੇ ਕੀਤਾ ਵਿਰੋਧ''''''ਜਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਉਮੀਦਵਾਰ ਦਾ ਵਿਰੋਧ ਕਰਨ ਵਾਲਿਆ ਨੂੰ ਦਿਤੀ ਚੇਤਾਵਨੀ

.ਰਿਪੋਰਟਰ ਲਵਪ੍ਰੀਤ ਸਿੰਘ ਖ਼ੁਸ਼ੀ ਪੁਰ

ਐਂਕਰ ::-- ਪੰਜਾਬ ਵਿੱਚ ਇੱਕ ਤਰਫ਼ ਕੜਾਕੇ ਦੀ ਠੰਢ ਪੈਣੀ ਸ਼ੁਰੂ ਹੋ ਗਈ ਹੈ ਅਤੇ ਦੂਜੇ ਪਾਸੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਵੀ ਪੂਰੀ ਤਰ੍ਹਾਂ ਦੇ ਨਾਲ ਗਰਮ ਦਿਖਾਈ ਦੇ ਰਿਹਾ ਹੈ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਨੂੰ ਲੈਕੇ ਅਕਾਲੀ ਦਲ ਵਿੱਚ ਤਲਖੀ ਭਰਿਆ ਮਾਹੌਲ ਚਲ ਰਿਹਾ ਹੈ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਚ ਪੀਏਸੀ ਮੈਂਬਰ ਨਰਿੰਦਰ ਸਿੰਘ ਬਾੜਾ ਅਤੇ ਉਹਨਾਂ ਦੇ ਸਮਰਥਕਾਂ ਨੇ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾਂ ਦਾ ਵਿਰੋਧ ਕਰ ਦਿਤਾ ਹੈ ਉਹਨਾ ਕਿਹਾ ਕਿ ਇਹ ਉਮੀਦਵਾਰ ਟਿਕਟ ਲੈਣ ਦੀ ਖਾਤਰ ਵੱਖ ਵੱਖ ਪਾਰਟੀਆਂ ਨੂੰ ਛੱਡ ਬਸਪਾ ਵਿਚ ਸ਼ਾਮਿਲ ਹੋਇਆ ਹੈ ਅਤੇ ਕਾਂਗਰਸ ਨਾਲ ਮਿਲੇ ਹੋਣ ਦੇ ਵੀ ਆਰੋਪ ਲਗਾਏ ਹਨ ਉਹਨਾਂ ਕਿਹਾ ਕਿ ਜੇਕਰ ਪਾਰਟੀ ਨੇ ਇਸ ਉਮੀਦਵਾਰ ਤੇ ਮੁੜ ਵਿਚਾਰ ਨਾਂ ਕੀਤਾ ਤਾਂ 27 ਦਸੰਬਰ ਨੂੰ ਉਹ ਸਾਥੀਆਂ ਸਮੇਤ ਵੱਡਾ ਫੈਸਲਾ ਲੈਣ ਲਈ ਮਜਬੂਰ ਹੋਣਗੇ ਦੂਜੇ ਪਾਸੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਵੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਚੇਤਾਵਨੀ ਦਿਤੀ ਹੈ ਕਿ ਜੇ ਕਿਸੇ ਨੇ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਦਾ ਵਿਰੋਧ ਕੀਤਾ ਤਾਂ ਉਸਨੂੰ ਅਕਾਲੀ ਦਲ ਵਿਚੋਂ ਬਾਹਰ ਕਰ ਦਿਤਾ ਜਾਵੇਗਾ

ਵੀ ਓ:--- ਹਲਕਾ ਦੀਨਾਨਗਰ ਵਿਚ ਪ੍ਰੈੱਸ ਵਾਰਤਾ ਦੌਰਾਨ ਅਕਾਲੀ ਦਲ ਦੇ ਪੀਏਸੀ ਮੈਂਬਰ ਨਰਿੰਦਰ ਸਿੰਘ ਬਾੜਾ ਨੇ ਕਿਹਾ ਕਿ ਦੀਨਾਨਗਰ ਹਲਕੇ ਦੀ ਸੀਟ ਪਹਿਲਾਂ ਅਕਾਲੀ ਦਲ ਦੇ ਕੋਲ ਸੀ ਇਸ ਲਈ ਕਮਲਜੀਤ ਚਾਵਲਾ ਭਾਜਪਾ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਅਤੇ ਜਦੋਂ ਇਹ ਸੀਟ ਬਸਪਾ ਦੇ ਖਾਤੇ ਵਿੱਚ ਚਲੀ ਗਈ ਤਾਂ ਕਮਲਜੀਤ ਅਕਾਲੀ ਦਲ ਨੂੰ ਛੱਡ ਬਸਪਾ ਵਿੱਚ ਸ਼ਾਮਲ ਹੋ ਗਿਆ ਅਤੇ ਉਸ ਨੂੰ ਬਸਪਾ ਵੱਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਜਿਸ ਕਰਕੇ ਹਲਕੇ ਦੇ ਅਕਾਲੀ ਵਰਕਰਾਂ ਵਿਚ ਰੋਸ਼ ਹੈ ਉਹਨਾਂ ਆਰੋਪ ਲਗਾਏ ਕਿ ਕਮਲਜੀਤ ਚਾਵਲਾਂ ਨੂੰ ਉਮੀਦਵਾਰ ਐਲਾਨਣ ਤੋਂ ਪਹਿਲਾਂ ਉਹਨਾਂ ਤੋਂ ਕੋਈ ਰਾਏ ਨਹੀਂ ਲਈ ਗਈ ਜਦ ਕਿ ਉਹ ਅਕਾਲੀ ਦਲ ਦੇ ਪੁਰਾਣੇ ਵਰਕਰ ਹਨ ਉਨ੍ਹਾਂ ਆਰੋਪ ਲਗਾਏ ਕਿ ਇਹ ਉਮੀਦਵਾਰ ਸਿਰਫ਼ ਟਿਕਟ ਲੈਣ ਦੇ ਲਈ ਹੀ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਹੁਣ ਬਸਪਾ ਵਿਚ ਸ਼ਾਮਲ ਹੋਇਆ ਹੈ ਅਤੇ ਇਹ ਸਿਰਫ ਕਾਂਗਰਸ ਨੂੰ ਫਾਇਦਾ ਪਹੁੰਚਾਉਣ ਦੇ ਲਈ ਹੀ ਬਸਪਾ ਵਿੱਚ ਆਇਆ ਹੈ ਉਨ੍ਹਾਂ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਇਸ ਟਿਕਟ ਤੇ ਦੁਬਾਰਾ ਵਿਚਾਰ ਕੀਤਾ ਜਾਵੇ ਨਹੀਂ ਤਾਂ ਉਹ 27 ਦਸੰਬਰ ਨੂੰ ਆਪਣੇ ਸਾਥੀਆਂ ਸਮੇਤ ਕੋਈ ਵੱਡਾ ਫ਼ੈਸਲਾ ਲੈਣ ਦੇ ਲਈ ਮਜਬੂਰ ਹੋਣਗੇ

ਬਾਈਟ::---- ਨਰਿੰਦਰ ਸਿੰਘ ਬਾੜਾ (ਪੀਏਸੀ ਮੈਂਬਰ ਅਕਾਲੀ ਦਲ)

ਵੀ ਓ ::--- ਦੂਜੇ ਪਾਸੇ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਗੁਰਦਾਸਪੁਰ ਵਿਖੇ ਪ੍ਰੈੱਸ ਵਾਰਤਾ ਕੀਤੀ ਜਿਸ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸ਼ਾਮਲ ਹੋਏ ਇਸ ਮੌਕੇ ਤੇ ਬੋਲਦੇ ਹੋਏ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹੁਕਮ ਹੈ ਕਿ ਕੋਈ ਵੀ ਅਕਾਲੀ ਵਰਕਰ ਆਪਣੇ ਹਲਕੇ ਦੇ ਐਲਾਨੇ ਗਏ ਉਮੀਦਵਾਰ ਦਾ ਵਿਰੋਧ ਨਾ ਕਰੇ ਅਤੇ ਧੜੇਬੰਦੀ ਨੂੰ ਬੜ੍ਹਾਵਾ ਨਾ ਦੇਵੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਦਾ ਸਹਿਯੋਗ ਕਰਨ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵਰਕਰ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਦਾ ਵਿਰੋਧ ਕਰਦਾ ਹੈ ਜਾਂ ਫਿਰ ਧੜੇਬੰਦੀ ਨੂੰ ਬੜ੍ਹਾਵਾ ਦਿੰਦਾ ਹੈ ਤਾਂ ਉਸ ਦੇ ਖ਼ਿਲਾਫ਼ ਪਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ ਚਾਹੇ ਉਹ ਕਿਸੇ ਵੀ ਅਹੁਦੇ ਤੇ ਕਿਉਂ ਨਾ ਹੋਵੇ

ਬਾਈਟ::--- ਗੁਰਬਚਨ ਸਿੰਘ ਬੱਬੇਹਾਲੀ (ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ)

Download lin

Loading comments...