ਗੁਰਦੁਆਰਾ ਤਪਅਸਥਾਨ ਮਲਕਪੁਰ ਵਿਖੇ 2 ਰੋਜ਼ਾ ਸਲਾਨਾ ਗੁਰਮਤਿ ਸਮਾਗਮਾਂ ਦੀ ਹੋਈ ਆਰੰਭਤਾ।

2 years ago
24

ਸਟੋਰੀ::-- ਗੁਰਦੁਆਰਾ ਤਪਅਸਥਾਨ ਮਲਕਪੁਰ ਵਿਖੇ 2 ਰੋਜ਼ਾ ਸਲਾਨਾ ਗੁਰਮਤਿ ਸਮਾਗਮਾਂ ਦੀ ਹੋਈ ਆਰੰਭਤਾ...ਜ਼ਿਲ੍ਹਾ ਇੰਚਾਰਜ ਲਵਪ੍ਰੀਤ ਸਿੰਘ ਖੁਸ਼ੀਪੁਰ

ਐਂਕਰ::-- ਗੁਰਦਾਸਪੁਰ ਦੇ ਨਜ਼ਦੀਕੀ ਗੁਰਦੁਆਰਾ ਤਪਅਸਥਾਨ ਸਾਹਿਬ ਮਲਕਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂਦੀ ਨਿੱਘੀ ਮਿੱਠੀ ਯਾਦ ਵਿਚ ਕਰਵਾਏ ਜਾ ਰਹੇ 2 ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋਏ। ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਆਰੰਭਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਦਾ ਗੁਰਦੁਆਰਾ ਤਪ ਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਸਮੇਤ ਵੱਡੀ ਤਦਾਦ ਵਿੱਚ ਹਾਜ਼ਰ ਸੰਗਤਾਂ ਵੱਲੋਂ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ।

ਵੀ ਓ::--- ਇਸ ਮੌਕੇ ਸਿੰਘ ਸਾਹਿਬ ਨੇ ਸੰਬੋਧਨ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਤ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਤੇ ਬਾਪੂ ਸੰਤ ਸੰਪੂਰਨ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਪਰਦਾਇ ਮਲਕਪੁਰ ਵੱਲੋਂ ਸੰਗਤਾਂ ਨੂੰ ਫੋਕੇ ਵਹਿਮਾਂ ਭਰਮਾਂ, ਪਤਿੱਤਪੁਣੇ ਤੋਂ ਬਚਾ ਕੇ ਸਿੱਖੀ ਨਾਲ ਜੋੜਨ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਇਨ੍ਹਾਂ ਸਮਾਗਮਾਂ ਦੌਰਾਨ ਕੀਰਤਨ ਸਮਾਗਮ ਅਤੇ ਕਬੱਡੀ ਮੈਚਾਂ ਤੋਂ ਇਲਾਵਾ ਕਰਵਾਏ ਜਾ ਰਹੇ ਢਾਡੀ ਦਰਬਾਰ ਦੀ ਉਸਤਤ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਸਰਵਣ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਅੱਜ ਸਮਾਗਮਾਂ ਦੇ ਪਹਿਲੇ ਦਿਨ ਹੋਏ ਕੀਰਤਨ ਸਮਾਗਮ ਵਿਚ ਭਾਈ ਸਰਬਜੀਤ ਸਿੰਘ ਜੀ ਪਟਨਾ ਸਾਹਿਬ ਵਾਲਿਆਂ, ਬਾਬਾ ਪ੍ਰਤਾਪ ਸਿੰਘ ਗੋਬਿੰਦ ਬਾਗ ਵਾਲਿਆਂ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਤਪ ਅਸਥਾਨ ਨਿੱਕੇ ਘੁੰਮਣਾਂ ਵਾਲਿਆਂ ਸਮੇਤ ਹੋਰ ਵੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ।

ਬਾਈਟ::---- ਸੁਖਵਿੰਦਰ ਸਿੰਘ (ਸੇਵਾਦਾਰ)

ਬਾਈਟ::-- ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

Loading comments...