ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਵਿਧਾਨ ਸਭਾ ਸਪੀਕਰ। ਮਨੀਪੁਰ ਦੇ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ। ਸੰਧਵਾ

1 year ago
1

ਸ਼੍ਰੀ ਮੁਕਤਸਰ ਸਾਹਿਬ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ
- ਮਨੀਪੁਰ ਦੇ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ - ਸੰਧਵਾ
- ਵਿਧਾਇਕਾਂ ਦਾ ਸਤਿਕਾਰ ਨਾ ਕਰਨ ਵਾਲੇ ਅਧਿਕਾਰੀਆਂ ਤੇ ਹੋਵੇਗੀ ਕਾਰਵਾਈ
ਐਂਕਰਲਿੰਕ- ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਸਰਕਾਰ ਲੋਕ ਹਿੱਤਾਂ ਦੇ ਕਾਰਜਾਂ ਲਈ ਵਚਨਬੱਧ ਹੈ।
ਵੀ ਓ - ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਨੀਪੁਰ ਘਟਨਾ ਬਾਰੇ ਕਿਹਾ ਕਿ ਮਨੀਪੁਰ ਦੇ ਮੁੱਖ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਵਿਧਾਇਕ ਗੋਗੀ ਦੇ ਮਾਮਲੇ ਵਿਚ ਪ੍ਰਿੰਸੀਪਲ ਸਕੱਤਰ ਦੀ ਵਿਧਾਨ ਸਭਾ ਕਮੇਟੀ ਸਾਹਮਣੇ ਪੇਸ਼ੀ ਦੇ ਮਾਮਲੇ ਵਿਚ ਕੁਲਤਾਰ ਸੰਧਵਾ ਨੇ ਕਿਹਾ ਕਿ ਵਿਧਾਇਕ ਲੋਕਾਂ ਦੇ ਚੁਣੇ ਨੁਮਾਇੰਦੇ ਹਨ ਇਹਨਾਂ ਦਾ ਸਤਿਕਾਰ ਨਾ ਕਰਨ ਵਾਲੇ ਅਧਿਕਾਰੀਆਂ ਤੇ ਬਣਦੀ ਕਾਰਵਾਈ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਵਾਰਿਸ ਕਹਿਣ ਦੇ ਦਿੱਤੇ ਬਿਆਨ ਤੇ ਸੰਧਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਕੋਈ ਸੀਰੀਅਸ ਨਹੀਂ ਲੈਂਦਾ। ਉਹਨਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੇਵਾ ਭਾਵਨਾ ਵਾਲੇ ਗੁਰਸਿੱਖਾਂ ਦੇ ਹੱਥ ਚ ਆਉਣੀ ਚਾਹੀਦੀ ਹੈ।
ਬਾਈਟ- ਕੁਲਤਾਰ ਸਿੰਘ ਸੰਧਵਾ ਸਪੀਕਰ

Loading comments...