ਦੋ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਲੰਡਾ ਗਿਰੋਹ ਦਾ ਇਕ ਮੈਂਬਰ ਗਿ੍ਫ਼ਤਾਰ,ਐਸ.ਪੀ. ਸਰਬਜੀਤ ਰਾਏ ਨੇ ਕੀਤੀ ਕਾਨਫਰੰਸ

8 months ago
269

ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰਨ ਵਾਲੇ ਲੰਡਾ ਗੈਂਗ ਦਾ ਪਰਦਾਫਾਸ਼ ਕਰਨ ਦਾ ਖ਼ੁਲਾਸਾ ਕਰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਵਿਖੇ ਕਾਨਫ਼ਰੰਸ ਦੌਰਾਨ ਐਸਪੀਡੀ ਸਰਬਜੀਤ ਰਾਏ ਨੇ ਦੱਸਿਆ ਕਿ 17 ਅਪ੍ਰੈਲ ਨੂੰ ਸੁਲਤਾਨਪੁਰ ਲੋਧੀ ਵਿਚ ਇਕ ਅਕੈਡਮੀ ਦੇ ਮਾਲਕ ਨੂੰ ਵਰਚੂਅਲ ਵੱਟਸਐਪ ਨੰਬਰ ਤੋਂ ਫ਼ੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਤੇ ਉਸ ਦੇ ਘਰ ਦੇ ਬਾਹਰ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ | ਜਿਨ੍ਹਾਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ 'ਤੇ ਕੇਸ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ ਲਈ ਉਹ ਖ਼ੁਦ ਤੇ ਗੁਰਮੀਤ ਸਿੰਘ ਡੀ.ਐਸ.ਪੀ. (ਡੀ) ਕਪੂਰਥਲਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਕਪੂਰਥਲਾ ਤੇ ਟੈਕਨੀਕਲ ਸੈੱਲ ਕਪੂਰਥਲਾ ਦੀ ਟੀਮ ਬਣਾਈ ਗਈ, ਜਿਨ੍ਹਾਂ ਨੇ ਟੈਕਨੀਕਲ ਅਤੇ ਹਿਊਮਨ ਸਾਧਨਾਂ ਰਾਹੀਂ ਪਤਾ ਲਗਾ ਕੇ ਇਸ ਗੈਂਗ ਦੇ ਇਕ ਮੈਂਬਰ ਆਕਾਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਜਸਪਾਲ ਸਿੰਘ ਵਾਸੀ ਝੱਲ ਬੀਬੜੀ ਹਾਲ ਵਾਸੀ ਪ੍ਰੀਤ ਨਗਰ ਕਪੂਰਥਲਾ ਨੂੰ ਗਿ੍ਫ਼ਤਾਰ ਕੀਤਾ ਹੈ |

Loading comments...