ਕਨੇਡਾ ਜਾਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾ ਨੂੰ ਮਿਲ ਕੇ ਵਾਪਸ ਆ ਰਹੇ ਪਰਿਵਾਰ ਦਾ ਹੋਇਆ ਐਕਸੀਡੈਂਟ

10 months ago
110

ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ ਹੋਏ ਹਾਦਸੇ ਦੌਰਾਨ ਪਤੀ ਪਤਨੀ ਅਤੇ ਉਹਨਾਂ ਦਾ ਬੇਟਾ ਕੂਚ ਕਰ ਗਿਆ ਜਦੋ ਕਿ ਉਹਨਾਂ ਦਾ ਭਾਣਜਾ ਗੰਭੀਰ ਦੱਸਿਆ ਜਾ ਰਿਹਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਪੱਟੀ ਭੇਜਿਆ ਅਤੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਕਾਰ ਸਵਾਰ ਨੇੜਲੇ ਪਿੰਡ ਠੱਕਰਪੁਰਾ ਦੇ ਵਸਨੀਕ ਹਨ। ਜਾਣਕਾਰੀ ਅਨੁਸਾਰ ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਮੇਤ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਤੇ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜਿਆ ਜਿਥੇ ਉਹਨਾਂ ਦੀ ਹਾਲਾਤ ਗੰਭੀਰ ਬਣੀ ਹੋਈ। ਹਾਦਸੇ ਬਾਰੇ ਪਤਾ ਲੱਗਣ ਤੇ ਪਿੰਡ ਬੂਹ ਹਵੇਲੀਆਂ ਦੇ ਲੋਕਾਂ ਨੇ ਭਾਰੀ ਮੁਸ਼ੱਕਤ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।

Loading comments...