Hukamnama sahib shiri darbar sahib 23 May 2024

8 months ago
14

Hukamnama sahib Hukamnama sahib shiri darbar sahib

ਸਲੋਕ ਮਃ ੫ ॥

ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ਮਃ ੫ ॥ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ਪਉੜੀ ॥ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਆਪ ਸਰਵਣ ਕਰੋ ਅਤੇ ਸਮੂਹ ਸਾਧ ਸੰਗਤ ਨੂੰ ਸਰਵਣ ਕਰਵਾਓ ਜੀ।

ਰੋਜਾਨਾ ਦੀ ਤਰ੍ਹਾਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪ੍ਰਸਾਰਿਤ ਹੈ ਜੀ।

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਗੁੁਰੂ ਅਰਜਨ ਦੇਵ ਸਾਹਿਬ ਜੀ ਦੀ ਪਵਿੱਤਰ ਬਾਣੀ ਵਿਚੋਂ ਪ੍ਰਸਾਰਿਤ ਹੈ ਜੀ।

ਰੋਜਾਨਾ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸਰਵਣ ਕਰਨ ਲਈ ਇਸ ਚੈਨਲ ਨੂੰ ਸਬਸਕਰਾਈਬ ਜ਼ਰੂਰ ਕਰੋ ਜੀ।

 ਅੱਜ ਦਾ ਹੁਕਮਨਾਮਾ ਸਾਹਿਬ ਦਾਸ ਦੀ ਆਪਣੀ ਆਵਾਜ਼ ਵਿੱਚ ਰਿਕਾਰਡ ਹੈ ਜੀ ਸੋ ਹੋਇਆ ਭੁੱਲੋ ਚੁੱਕਾਂ ਲਈ ਖਿਮਾਂ ਦੇ ਜਾਚਕ ਹਾਂ। ਸਾਧ ਸੰਗਤ ਅਤੇ ਗੁਰੂ ਸਾਹਿਬ ਬਖ਼ਸ਼ਣਹਾਰ ਹੈ ਬਖਸ਼ ਲੈਣਾ ਜੀ।

#hukamnamasahib

#mukhwak

#gurbanii

#ਗੁਰਬਾਣੀ

#ਦਰਬਾਰ_ਸਾਹਿਬ

#ਦਰਬਾਰ

#ਮੁੱਖਵਾਕ

#gurbani

#ajjdahukumnama

#hukamnama

#ਹੁਕਮਨਾਮਾ

#ਹੁਕਮਨਾਮਾਸਾਹਿਬ

#ਅੱਜਦਾਹੁਕਮਨਾਮਾ

https://youtube.com/@Gurbanijagmehchanan?si=VhdhbYv2c5lOXQwW

Loading comments...