ਨਸ਼ੇ ਨਾਲ ਹੋਈ ਨੌਜਵਾਨ ਦੀ ਮੌਤ, ਮਾਂ ਨੇ ਪਿੱਟ ਪਿੱਟ ਪਾਈਆਂ ਸਰਕਾਰ ਨੂੰ ਲਾਹਨਤਾਂ

9 months ago
11

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਅੰਦਰ ਆਏ ਦਿਨ ਨਸ਼ੇ ਦੀ ਭੇਟ ਚੜ੍ਹ ਨੋਜਵਾਨਾਂ ਦੀ ਮੋਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਥਾਣਾ ਝਬਾਲ ਦੇ ਪਿੰਡ ਕੋਟ ਸਿਵਿਆਂ ਤੋ ਸਾਹਮਣੇ ਆਇਆ ਹੈ ਜਿਥੋਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਉਵਰਡੋਜ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਦੀ ਮਾਂ ਨੇ ਆਪਣੇ ਬੇਟੇ ਦੀ ਮੌਤ ਬਾਅਦ ਪਿਟ ਪਿਟ ਕੇ ਸਰਕਾਰ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਉਸ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਅੰਤ ਉਸਦਾ ਪੁੱਤ ਨਸ਼ੇ ਦੀ ਭੇਟ ਚੜ੍ਹ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਸਦਾ ਵੱਡਾ ਬੇਟਾ ਪਹਿਲਾਂ ਕੈਂਸਰ ਦੀ ਭੇਟ ਚੜ੍ਹ ਗਿਆ ਸੀ ਤੇ ਹੁਣ ਹਰਜੀਤ ਦੀ ਮੌਤ ਕਾਰਨ ਉਸਦਾ ਘਰ ਖਾਲੀ ਹੋ ਗਿਆ ਹੈ। ਮ੍ਰਿਤਕ ਦੀ ਮਾਂ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕੀਤੀ ਹੈ

Loading comments...