ਪੁਲਿਸ ਨੇ ਪੱਟੀ ਕੱਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਨਿਹੰਗ ਬਾਣੇ ਵਿੱਚ ਹਮਲਾ ਕਰ ਕੀਤਾ ਸੀ ਕੱਤਲ

4 months ago
55

ਪੱਟੀ ਵਿਖੇ 30 ਜੁਲਾਈ ਨੂੰ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਕੁਝ ਲੋਕਾਂ ਵੱਲੋਂ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਕ ਪਰਿਵਾਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਤਿੰਨ ਲੋਕਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਸੀ , ਹਮਲੇ ਵਿੱਚ ਜ਼ਖ਼ਮੀ ਸ਼ਮੀ ਪੁਰੀ ਨਾਮਕ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੋਰਾਨ ਮੋਤ ਹੋ ਗਈ ਸੀ ਪੁਲਿਸ ਵੱਲੋਂ ਉਕਤ ਘਟਨਾ ਦੇ ਸਬੰਧ ਵਿੱਚ ਅੱਧਾ ਦਰਜਨ ਤੋਂ ਵੱਧ ਲੋਕਾਂ ਦੇ ਖਿਲਾਫ ਕੱਤਲ ਦਾ ਮਾਮਲਾ ਦਰਜ ਕਰ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਹੁਣ ਪੁਲਿਸ ਵੱਲੋਂ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਲੋਕਾਂ ਨੂੰ ਕਰਤਾਰਪੁਰ ਨੇੜਿਉਂ ਗਿਰਫ਼ਤਾਰ ਕਰ ਲਿਆ ਗਿਆ ਏ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਵਲਟੋਹਾ ਵਾਸੀ ਪਰਮਿੰਦਰ ਸਿੰਘ ਅਤੇ ਅਲਗੋਂ ਕੋਠੀ ਨਿਵਾਸੀ ਰਾਜਨ ਸਿੰਘ ਵੱਜੋਂ ਹੋਈ ਹੈ ਘਟਨਾ ਵਿੱਚ ਸ਼ਾਮਲ ਬਾਕੀ ਵਿਅਕਤੀ ਫਿਲਹਾਲ ਫ਼ਰਾਰ ਦੱਸੇ ਜਾ ਰਹੇ ਨੇ ਐਸ ਐਸ ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲਿਸ ਵਾਰਦਾਤ ਵਾਲੇ ਦਿਨ ਤੋਂ ਹੀ ਹਮਲਾਵਰਾਂ ਦੇ ਪਿੱਛੇ ਲੱਗੀ ਹੋਈ ਸੀ ਅੱਜ ਉਕਤ ਲੋਕਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਫੜੇ ਗਏ ਵਿਅਕਤੀਆਂ ਕੋਲੋਂ ਘਟਨਾ ਸਮੇਂ ਵਰਤੀ ਗਈ ਗੱਡੀ ਅਤੇ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਏ ਐਸ ਐਸ ਪੀ ਨੇ ਕਿਹਾ ਕਿ ਘਟਨਾ ਵਿੱਚ ਸ਼ਾਮਲ ਫ਼ਰਾਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ ਬਹੁਤ ਹੀ ਜਲਦੀ ਉਨ੍ਹਾਂ ਨੂੰ ਵੀ ਗਿਰਫ਼ਤਾਰ ਕਰ ਲਿਆ ਜਾਵੇਗਾ

Loading comments...